95 ਗ੍ਰਾਮ ਹੈਰੋਇਨ, 25 ਖਾਲੀ ਜਿਪ ਲਾਕ ਮੋਮੀ ਲਿਫਾਫੀਆਂ ਅਤੇ ਇਲੈਕਟ੍ਰਾਨਿਕ ਕੰਡਾ ਸਮੇਤ 01 ਦੋਸ਼ੀ ਕਾਬੂ
ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ, ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਸ਼੍ਰੀ ਹਰਮੀਤ ਸਿੰਘ ਹੁੰਦਲ ਪੀ.ਪੀ.ਐਸ. DCP
ਇੰਨਵੈਟੀਗੇਸ਼ਨ ਲੁਧਿਆਣਾ, ਰੁਪਿੰਦਰ ਕੌਰ ਸਰਾਂ ਪੀ.ਪੀ.ਐਸ.ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਿਟੀ-1 ਕਮ
ਇੰਨਵੈਟੀਗੇਸ਼ਨ ਲੁਧਿਆਣਾ, ACP ਅਸ਼ੋਕ ਕੁਮਾਰ PPS/PBI NDPS CUM NARCOTIC ਲੁਧਿਆਣਾ ਅਤੇ ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ-1 ਲੁਧਿਆਣਾ ਦੀ ਟੀਮ ਵੱਲੋ ਕਮਿਸ਼ਨਰੇਟ ਲੁਧਿਆਣਾ ਦੇ ਥਾਣਾ ਬਸਤੀ ਜੋਧੇਵਾਲ, ਲੁਧਿਆਣਾ ਦੇ ਏਰੀਆ ਵਿੱਚੋ 95 ਗ੍ਰਾਮ ਹੈਰੋਇਨ, 25 ਖਾਲੀ ਲਿਫਾਫੀਆ ਅਤੇ ਇਲੈਕਟ੍ਰੌਨਿਕ ਕੰਡਾ ਦੇ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਮਿਤੀ 20-07-2023 ਨੂੰ ਦੌਰਾਨੇ ਗਸ਼ਤ
ਚੌਧਰੀ ਡੇਅਰੀ ਨੇੜੇ ਕੱਦੂ ਦਾ ਅਹਾਤਾ ਪਿੰਡ ਫਾਂਬੜਾ ਲੁਧਿਆਣਾ ਤੋ ਦੋਸ਼ੀ ਬੰਟੀ ਕੁਮਾਰ ਉਰਫ ਟੋਪੀ ਪੁੱਤਰ ਰਾਜ ਕੁਮਾਰ ਵਾਸੀ ਪਲਾਟ ਨੰਬਰ 84 ਗਲੀ ਨੰ 3 ਮੁਹੱਲਾ ਨਿਊ ਪ੍ਰਤਾਪ ਨਗਰ ਥਾਣਾ ਬਸਤੀ ਜੋਧੇਵਾਲ ਲੁਧਿਆਣਾ (ਉਮਰ 30 ਸਾਲ) ਉਕਤ ਨੂੰ ਕਾਬੂ ਕਰਕੇ ਉਸ ਦੀ ਜਾਬਤੇ ਅਨੁਸਾਰ ਤਲਾਸ਼ੀ ਅਮਲ ਵਿੱਚ ਲਿਆ ਕੇ ਉਸ ਦੇ
ਕਬਜਾ ਵਿਚੋ 95 ਗ੍ਰਾਮ ਹੈਰੋਇਨ, 25 ਖਾਲੀ ਲਿਫਾਫੀਆ, ਅਤੇ ਇੱਕ ਇਲੈਕਟ੍ਰਨਿਕ ਕੰਡਾ ਬ੍ਰਾਮਦ ਕੀਤਾ। ਦੋਸ਼ੀ ਦੇ ਬਰਖਿਲਾਫ ਮੁਕੱਦਮਾ ਨੰ. 67 ਮਿਤੀ 20/07/2023 ਜੁਰਮ 21B-61-85 NDPS. Act ਥਾਣਾ ਬਸਤੀ ਜੋਧੇਵਾਲ, ਲੁਧਿਆਣਾ ਦਰਜ ਰਜਿਸਟਰ ਕਰਵਾਇਆ ਅਤੇ ਦੋਸ਼ੀ ਉਕਤ ਨੂੰ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆਂ ਹੈ ।ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
![]()