Home AAP Party ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ-...

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ- Inauguration of road construction works in ward number 93 by MLA Baga

274
0

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 04 ਜਨਵਰੀ ( ਰਾਜੀਵ ਕੁਮਾਰ ) – ਹਲਕੇ ਦੇ ਵਸਨੀਕਾਂ ਨੂੰ ਸੁਚਾਰੂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵਲੋਂ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 93 ਅਧੀਨ ਨਿਊ ਰਘੂਵੀਰ ਪਾਰਕ ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ।

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ ੋਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਜਨਤਾ ਨੇ ਇੱਕ ਵਾਰ ਝਾੜੂ ਦਾ ਬੱਟਨ ਦਬਾ ਕੇ ਉਹਨਾਂ ਨੂੰ ਵਿਧਾਇਕ ਬਣਾਇਆ ਤੇ ਉਹ ਹਰ ਰੋਜ ਵਿਕਾਸ ਦੇ ਅਨੇਕਾਂ ਬਟਨ ਦਬਾ ਕੇ ਜਨਤਾ ਵਲੋਂ ਦਿੱਤੇ ਪਿਆਰ ਦਾ ਮੁੱਲ ਮੋੜ ਰਹੇ ਹਨ।

LEAVE A REPLY

Please enter your comment!
Please enter your name here