Home Shiromani Akali Dal (Revived) Kuldeep Singh Sidhu Vice President PB ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਨੇ ਕੁਲਦੀਪ ਸਿੰਘ ਸਿੱਧੂ ਨੂੰ...

ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਨੇ ਕੁਲਦੀਪ ਸਿੰਘ ਸਿੱਧੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

73
0

ਕੁਲਦੀਪ ਸਿੰਘ ਸਿੱਧੂ ਬਣੇ ਸ਼੍ਰੋਮਣੀ ਅਕਾਲੀ ਦਲ  (ਪੁਨਰ ਸੁਰਜੀਤ )ਪੰਜਾਬ ਦੇ ਮੀਤ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਨੇ ਕੁਲਦੀਪ ਸਿੰਘ ਸਿੱਧੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

 

ਲੁਧਿਆਣਾ ( ਤੁਸ਼ਾਰ ਆਰ.ਕੇ ) ਕੁਲਦੀਪ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ( ਪੁਨਰ ਸੁਰਜੀਤ)ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕੁਲਦੀਪ ਸਿੰਘ ਸਿੱਧੂ ਨੇ ਪਾਰਟੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕੀਤਾ।

🔹ਕੁਲਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਗਿਆਨੀ ਹਰਪ੍ਰੀਤ ਸਿੰਘ (ਪ੍ਰਧਾਨ) ਪਰਮਿੰਦਰ ਸਿੰਘ ਢੀਂਡਸਾ ਅਤੇ ਮਨਪ੍ਰੀਤ ਸਿੰਘ ਇਆਲੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

🔹 ਇਸ ਮੌਕੇ ਕੁਲਦੀਪ ਸਿੱਧੂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਹ ਵੱਡੀ ਜ਼ਿੰਮੇਵਾਰੀ ਉਹ ਪੂਰੀ ਇਮਾਨਦਾਰੀ, ਲਗਨ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਹਨਤ ਕਰਨਗੇ ਅਤੇ ਜ਼ਮੀਨੀ ਪੱਧਰ ‘ਤੇ ਵਰਕਰਾਂ ਨੂੰ ਮਜ਼ਬੂਤ ਕਰਨ ਲਈ ਖਾਸ ਯਤਨ ਕਰਨਗੇ।

🔹 ਕੁਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਸਮਾਜਿਕ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਨਾਲ ਹੀ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਉਹ ਆਪਣਾ ਫਰਜ਼ ਸਮਝਦੇ ਹਨ।

ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਵੀ ਇਸ ਨਿਯੁਕਤੀ ‘ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

Shiromani Akali Dal (Revived) has given a big responsibility to Kuldeep Singh Sidhu.

 

LEAVE A REPLY

Please enter your comment!
Please enter your name here