Home PSPCL Bhupinder Singh Supervisor ਪਾਵਰ ਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ (ਪੰਜਾਬ) ਸੁਪਰਵਾਈਜ਼ਰ, ਮੀਟਰ...

ਪਾਵਰ ਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ (ਪੰਜਾਬ) ਸੁਪਰਵਾਈਜ਼ਰ, ਮੀਟਰ ਰੀਡਰਾ ਅਤੇ CRC, NCC ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ, ਕੈਸ਼ੀਅਰ, ਵੱਲੋਂ ਅੱਜ ਲੁਧਿਆਣਾ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ,

10
0

ਪਾਵਰ ਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ (ਪੰਜਾਬ) ਸੁਪਰਵਾਈਜ਼ਰ,

ਮੀਟਰ ਰੀਡਰਾ ਅਤੇ CRC, NCC ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ, ਕੈਸ਼ੀਅਰ, ਵੱਲੋਂ ਅੱਜ ਲੁਧਿਆਣਾ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ,

ਲੁਧਿਆਣਾ,  ਮਈ – ਪਾਵਰਕਾਮ ਆਊਟਸੋਰਸ ਸਪੌਟ ਬਿਲਿੰਗ ਮੀਟਰ ਰੀਡਰ ਯੂਨੀਅਨ (ਪੰਜਾਬ) ਸੁਪਰਵਾਈਜ਼ਰ, ਮੀਟਰ ਰੀਡਰਾਂ ਅਤੇ CRC, NCC, ਕੈਸ਼ੀਅਰ, ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਵੱਲੋਂ ਮਿਲ ਕੇ ਅੱਜ ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। 

ਅਤੇ ਸ਼ਾਂਤੀ ਪੁਰਬ ਜਨਤਾ ਨਗਰ ਮੰਡਲ ਦਫ਼ਤਰ ਵਿਚ ਰੋਸ਼ ਪ੍ਰਦਰਸ਼ਨ ਕੀਤਾ ਗਿਆ । 

ਰੋਸ਼ ਪ੍ਰਦਰਸ਼ਨ ਦੌਰਾਨ ਆਊਟਸੋਰਸ ਸਪੌਟ ਬਿਲਿੰਗ ਮੀਟਰ ਰੀਡਰ ਯੂਨੀਅਨ (ਪੰਜਾਬ), ਪਾਵਰਕਾਮ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (PSPCL) ਦੇ CRC, NCC, ਕੈਸ਼ੀਅਰ, ਅਤੇ ਹੋਰ ਵਰਕਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਗੰਭੀਰ ਚਰਚਾ ਕੀਤੀ ਗਈ। ਫੈਡਰੇਸ਼ਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਕਰਮਚਾਰੀਆਂ ਨੇ ਸਰਕਾਰ ਅਤੇ ਮਹਿਕਮੇ ਕੋਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਫੈਡਰੇਸ਼ਨ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਅਨਿਸ਼ਚਿਤ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ। ਆਗੂਆਂ ਨੇ ਮੰਗ ਕੀਤੀ ਕਿ ਆਊਟਸੋਰਸ ਸਪੌਟ ਬਿਲਿੰਗ ਮੀਟਰ ਰੀਡਰਾਂ, ਸੁਪਰਵਾਈਜ਼ਰਾਂ, CRC, NCC ਅਤੇ ਹੋਰ ਸਾਰੇ ਕਰਮਚਾਰੀਆਂ ਨੂੰ ਸਿੱਧੇ ਤੌਰ ‘ਤੇ ਮਹਿਕਮੇ ਅਧੀਨ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਠੇਕਾ ਸਿਸਟਮ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ ਪੱਕਾ ਰੋਜ਼ਗਾਰ ਅਤੇ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਇਸ ਮੀਟਿੰਗ ਵਿਚ ਭੁਪਿੰਦਰ ਸਿੰਘ, ਕਰਮਜੀਤ ਸਿੰਘ, ਗੌਰਵ ਸ਼ਰਮਾ, ਗੁਰਜੰਟ ਸਿੰਘ, ਜਗਦੀਪ ਸਿੰਘ, ਸਿਮਰਨਜੀਤ ਸਿੰਘ, ਅਮਨਦੀਪ ਕੌਰ, ਮਨਦੀਪ ਕੌਰ ਅਤੇ ਸਾਰੇ ਵਰਕਰ, ਮੌਜੂਦ ਰਹੇ ਅਤੇ  ਮੀਟਿੰਗ ਵਿੱਚ ਮੌਜੂਦ ਵਰਕਰਾਂ ਨੇ ਇਕਜੁੱਟ ਹੋ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ 

LEAVE A REPLY

Please enter your comment!
Please enter your name here