ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਸਪਲਾਈ ਕਰਨ ਵਾਲਾ 50 ਗ੍ਰਾਮ ਹੈਰੋਇਨ ਸਮੇਤ ਕਾਬੂ।
ਲੁਧਿਆਣਾ (08 ਅਕਤੂਬਰ 2025) ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ IPS ਜੀ, ਡਿਪਟੀ ਕਮਿਸ਼ਨਰ ਪੁਲਿਸ ਸਿਟੀ/ ਦਿਹਾਤੀ, ਲੁਧਿਆਣਾ ਸ੍ਰੀ ਰੁਪਿੰਦਰ ਸਿੰਘ IPS ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਹੋਇਆ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ 01 ਨਸ਼ਾ ਸਪਲਾਈ ਕਰਨ ਵਾਲਾ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ੍ਰੀ ਕਵਲਪ੍ਰੀਤ ਸਿੰਘ ਚਾਹਲ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਜ਼ਿਲ੍ਹਾ ਲੁਧਿਆਣਾ ਤੇ ਸ੍ਰੀ ਜਤਿੰਦਰ ਪਾਲ ਸਿੰਘ PPS ਸਹਾਇਕ ਕਮਿਸ਼ਨਰ ਪੁਲਿਸ ਪੱਛਮੀ ਲੁਧਿਆਣਾ ਜੀ ਨੇ ਦੱਸਿਆ ਕਿ ਐੱਸ.ਆਈ. ਜਸਵੀਰ ਸਿੰਘ ਮੁੱਖ ਅਫਸਰ ਥਾਣਾ ਹੈਬੋਵਾਲ ਲੁਧਿਆਣਾ ਦੀ ਅਗਵਾਈ ਹੇਠ ਸ:ਬ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਜਗਤਪੁਰੀ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਟੀ-ਪੁਆਇੰਟ 22 ਫੁਟਾ ਰੋਡ ਦਰਗਾਪੁਰੀ, ਹੈਬੋਵਾਲ ਲੁਧਿਆਣਾ ‘ਤੇ 01 ਸ਼ੱਕੀ ਵਿਅਕਤੀ ਸੰਦੀਪ ਅਰੋੜਾ ਉਰਫ਼ ਸ਼ੈਰਾ ਪੁੱਤਰ ਅਮਰਜੀਤ ਸਿੰਘ ਵਾਸੀ ਲੁਧਿਆਣਾ ਨੂੰ ਕਾਬੂ ਕੀਤਾ ਗਿਆ, ਜਿਸ ਦੀ ਤਲਾਸ਼ੀ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਮੁਕੱਦਮਾ ਨੰਬਰ 170 ਮਿਤੀ 06-10-2025 ਅਧੀਨ ਧਾਰਾ 21-61-85 NDPS ਐਕਟ ਤਹਿਤ ਥਾਣਾ ਹੈਬੋਵਾਲ ਲੁਧਿਆਣਾ ਵਿਚ ਦਰਜ ਕੀਤਾ ਗਿਆ।ਦੋਸ਼ੀ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੈਰੋਇਨ ਸਪਲਾਈ ਕਰਨ ਦਾ ਆਦੀ ਹੈ। ਜਿਸ ਦੇ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ ਦੋ ਮੁਕੱਦਮੇ ਦਰਜ ਹਨ।ਦੋਸ਼ੀ ਤੌ ਹੋਰ ਪੁੱਛਗਿੱਛ ਕਰਕੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ।।