ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ‘ਚ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ
– ਜੇਲ੍ਹ ‘ਚ ਬੰਦ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਦਿੱਤੀ ਜਾਣਕਾਰੀ
![]()
ਲੁਧਿਆਣਾ, 12 ਜੂਨ – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕਰਵਾਇਆ ਗਿਆ।
![]()
ਸਥਾਨਕ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਲੱਗੇ ਕੈਂਪ ਦੌਰਾਨ ਸਿਵਲ ਸਰਜਨ, ਲੁਧਿਆਣਾ ਦੇ ਦਫ਼ਤਰ ਵੱਲੋਂ ਹੱਡੀਆ, ਅੱਖਾ, ਸਕਿਨ, ਡੈਂਟਲ, ਮੈਡੀਸਿਨ ਆਦਿ ਦੇ ਮਾਹਰ ਡਾਕਟਰਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਦਾ ਵਿਸ਼ੇਸ਼ ਮੈਡੀਕਲ ਚੈੱਕ-ਅਪ ਕੀਤਾ ਗਿਆ ਅਤੇ ਮੌਕੇ ‘ਤੇ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।
ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕਰਦਿਆਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਅਤੇ ਕੈਂਪ ਦੌਰਾਨ ਚੈੱਕ-ਅਪ ਲਈ ਆਏ ਹੋਏ ਹਵਾਲਾਤੀਆਂ/ਕੈਦੀਆਂ ਦੀਆਂ ਸਮਸਿਆਵਾਂ ਵੀ ਸੁਣੀਆਂ।
![]()