Home PSPCL Bhupinder Singh Supervisor ਪਾਵਰਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ ਦੀ ਮਿਤੀ 25/05/26 ਨੂੰ ਪ੍ਰੈਸ...

ਪਾਵਰਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ ਦੀ ਮਿਤੀ 25/05/26 ਨੂੰ ਪ੍ਰੈਸ ਕਾਨਫਰੰਸ

95
0

ਪਾਵਰਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ ਦੀ ਮਿਤੀ 25/05/2026 ਨੂੰ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਵੈਦ ਨੇ ਦੱਸਿਆ ਕਿ ਅਸੀਂ ਆਊਟਸੋਰਸ ਰਾਹੀਂ ਮੀਟਰ ਰੀਡਰ ਅਤੇ ਸੁਪਰਵਾਈਜ਼ਰ ਵਜੋਂ ਨੌਕਰੀ ਕਰ ਰਹੇ ਹਾਂ। ਮੌਜੂਦਾ ਸਰਕਾਰ ਦੇ ਬਣਨ ਤੋਂ ਪਹਿਲਾਂ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਮੂਹ ਮੀਟਰ ਰੀਡਰਾਂ ਨੂੰ ਪੱਕਾ ਕਰਕੇ ਮਹਿਕਮੇ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰੰਤੂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਮੀਟਰ ਰੀਡਰਾਂ ਦੇ ਹੱਥ ਖਾਲੀ ਹਨ।

ਉਨ੍ਹਾਂ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਲਈ ਮਹਿਕਮੇ ਵੱਲੋਂ ਬਣਾਈ ਗਈ ਨਵੀਂ ਪਾਲਿਸੀ ਵਿੱਚ ਵੀ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ, ਜਿਸ ਨੂੰ ਸਰਕਾਰ ਚੁੱਪਚਾਪ ਦੇਖ ਰਹੀ ਹੈ। ਜਥੇਬੰਦੀ ਨੂੰ ਮਹਿਕਮੇ ਵੱਲੋਂ ਪੱਕੇ ਕਰਨ ਸਬੰਧੀ ਪੱਤਰ ਵੀ ਜਾਰੀ ਕੀਤੇ ਗਏ ਸਨ, ਪਰ ਪਾਲਿਸੀ ਵਿੱਚ ਉਨ੍ਹਾਂ ਨੂੰ ਕੋਈ ਜਗ੍ਹਾ ਨਹੀਂ ਦਿੱਤੀ ਗਈ।

ਇਸ ਕਰਕੇ ਸਮੂਹ ਮੀਟਰ ਰੀਡਰ ਅਤੇ ਸੁਪਰਵਾਈਜ਼ਰ ਮਿਤੀ 14 ਮਈ 2026 ਤੋਂ ਬਿਲਿੰਗ ਦਾ ਕੰਮ ਬੰਦ ਕਰਕੇ ਹੜਤਾਲ ’ਤੇ ਹਨ। ਮਹਿਕਮੇ ਵੱਲੋਂ 26/05/2026 ਨੂੰ ਜਥੇਬੰਦੀ ਨਾਲ ਮੀਟਿੰਗ ਨਿਸ਼ਚਿਤ ਕੀਤੀ ਗਈ ਸੀ, ਜੋ ਬਾਅਦ ਵਿੱਚ ਰੱਦ ਕਰ ਦਿੱਤੀ ਗਈ। ਇਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਿਛਲੇ ਧਰਨੇ ਦੌਰਾਨ ਜਥੇਬੰਦੀ ਦੀਆਂ ਮੰਗਾਂ ਦੇ ਹੱਲ ਲਈ ਮਿਤੀ 1 ਜੂਨ 2026 ਨੂੰ ਸਵੇਰੇ 11 ਵਜੇ ਮਾਣਯੋਗ ਬਿਜਲੀ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਮੀਟਿੰਗ ਨਿਸ਼ਚਿਤ ਕੀਤੀ ਗਈ ਹੈ। ਜਥੇਬੰਦੀ ਨੂੰ ਆਸ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਸਮੂਹ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੇ ਪੱਕੇ ਰੁਜ਼ਗਾਰ ਸਬੰਧੀ ਕੋਈ ਠੋਸ ਹੱਲ ਕੱਢਿਆ ਜਾਵੇਗਾ ਅਤੇ ਉਨ੍ਹਾਂ ਨੂੰ ਆਊਟਸੋਰਸ ਤੋਂ ਮਹਿਕਮੇ ਵਿੱਚ ਮਰਜ ਕੀਤਾ ਜਾਵੇਗਾ।

ਪਰ ਜੇਕਰ ਇਸ ਮੀਟਿੰਗ ਵਿੱਚ ਵੀ ਸਾਡੀਆਂ ਮੰਗਾਂ ਦਾ ਕੋਈ ਢੁੱਕਵਾਂ ਹੱਲ ਨਾ ਨਿਕਲਿਆ ਤਾਂ ਪੰਜਾਬ ਦੇ ਸਮੂਹ ਮੀਟਰ ਰੀਡਰ ਅਤੇ ਸੁਪਰਵਾਈਜ਼ਰ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਲਈ ਮਿਤੀ 2 ਜੂਨ 2026 ਤੋਂ ਬਿਜਲੀ ਮੰਤਰੀ ਦੀ ਰਿਹਾਇਸ਼ ਜਾਂ ਹੈੱਡ ਆਫਿਸ ਪਟਿਆਲਾ ਵਿਖੇ ਪੱਕਾ ਧਰਨਾ ਲਗਾਇਆ ਜਾਵੇਗਾ। ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਧਰਨੇ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਮੌਜੂਦਾ ਸਰਕਾਰ, ਮਹਿਕਮੇ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਜਗਸੀਰ ਸਿੰਘ, ਗੁਰਵਿੰਦਰ ਸਿੰਘ, ਬਲਕਾਰ ਸਿੰਘ, ਮੋਲਕਦੀਪ ਰੰਧਾਵਾ, ਮਨਜਿੰਦਰ ਸਿੰਘ, ਜਗਜੀਤ ਸਿੰਘ, ਕਰਮਜੀਤ ਸਿੰਘ, ਅਵਤਾਰ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।

LEAVE A REPLY

Please enter your comment!
Please enter your name here