Home Dharmik ਪਿੰਡ ਮਨਸੂਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ...

ਪਿੰਡ ਮਨਸੂਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।

81
0

ਪਿੰਡ ਮਨਸੂਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।

ਮੁਕੇਰੀਆਂ 27 ਫਰਵਰੀ (ਸੁਖਵਿੰਦਰ ਸਿੰਘ ਮਹਿਰਾ ) ਪਿੰਡ ਮਨਸੂਰਪੁਰ ਮੁਕੇਰੀਆ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਵਾਂ ਜਨਮ ਦਿਹਾੜਾ ਗੁਰਦੁਆਰਾ ਲਹਿੰਦੀ ਪੱਤੀ ਪਿੰਡ ਮਨਸੂਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਸਭਾ ਮਨਸੂਰਪੁਰ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ ਇਸ ਮੌਕੇ ਤੇ ਸਭਾ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਤੇ 25 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਤੇ ਗੁਰੂ ਜੀ ਦਾ ਅਤੁੱਟ ਲੰਗਰ ਵੀ ਚੱਲਦਾ ਰਿਹਾ ਤੇ ਅੱਜ 27 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਿਸਤੋਂ ਉਪਰੰਤ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਵਾਹਿਗੁਰੂ ਜੀ ਦੇ ਸੁਕਰਾਨੇ ਦੀ ਅਰਦਾਸ ਕੀਤੀ ਗਈ ਜਿਸ ਤੌਂ ਉਪਰੰਤ ਆਇਆ ਹੋਇਆ ਜੱਥਾ ਬੀਬੀ ਦਲੇਰ ਕੌਰ ਖਾਲਸਾ ਨੇ ਸਾਥੀਆਂ ਸਮੇਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਣ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਬੀਬੀ ਜੀ ਨੇ ਸੰਗਤਾਂ ਨੂੰ ਗੁਰੂ ਵਾਲੇ ਬੰਨਣ ਤੇ ਸਿੰਘ ਸੱਜਣ ਲਈ ਪ੍ਰੇਰਿਤ ਕੀਤਾ ਗਿਆ ਤੇ ਇਸ ਮੋਕੇ ਤੇ ਭਾਰੀ ਗਿਣਤੀ ਵਿੱਚ ਆਸ – ਪਾਸ ਤੇ ਨਗਰ ਦੀਆਂ ਸੰਗਤਾਂ ਨੇ ਗੁਰੂ ਦੇ ਘਰ ਵਿੱਚ ਹਾਜਰੀ ਲਗਵਾਈ ਤੇ ਆਈਆਂ ਸੰਗਤਾਂ ਲਈ ਗੁਰੂ ਜੀ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

LEAVE A REPLY

Please enter your comment!
Please enter your name here