Home Chandigarh 11 ਅਤੇ 12 ਜੁਲਾਈ ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ...

11 ਅਤੇ 12 ਜੁਲਾਈ ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ :ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ.

28
0

11 ਅਤੇ 12 ਜੁਲਾਈ ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ

 

 

ਚੰਡੀਗੜ੍ਹ, 10 ਜੁਲਾਈ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ ਅਭਿਆਨ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ, ਜੋ ਕਿ 24 ਜੁਲਾਈ 2026 ਤੱਕ ਚੱਲੇਗੀ।

ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਗਣਨਾ ਫਾਰਮ ਭਰ ਕੇ ਮੌਕੇ ‘ਤੇ ਹੀ ਜਮ੍ਹਾਂ ਕਰਵਾ ਸਕਣਗੇ।

ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀਈਓ) ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਸੂਬੇ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ, ਤਾਂ ਉਹ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰਨ ਜਾਂ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ।

ਉਨ੍ਹਾਂ ਕਿਹਾ ਕਿ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਬੂਥ ਲੈਵਲ ਅਫ਼ਸਰ (ਬੀਐਲਓ) ਮੌਜੂਦ ਰਹਿਣਗੇ, ਜੋ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।

Two-day SIR special camp at all polling booths in Punjab on 11th and 12th July: Smt. Anindita Mitra, IAS.

 

Rajiv Kumar _Editor in Chief _ Crime Trackers 24×7 News 

Jarnail Singh Jelly Chopra _Bureau Chief _Ludhiana 

 

 

LEAVE A REPLY

Please enter your comment!
Please enter your name here